Album: Shri Ram Nama Uchar Mana
Singer: Bhai Randhir Singh Ji (Patiale Wale)
Music: Bhai Randhir Singh Ji (Patiale Wale)
Lyrics: Traditional
Label: T-Series
Released: 1997-11-20
Duration: 12:00
Downloads: 201
ਸ੍ਰੀ ਰਾਮ ਨਾਮਾ ਉਚਰੁ ਮਨਾ ॥ ਆਗੈ ਜਮ ਦਲੁ
ਬਿਖਮੁ ਘਨਾ ॥੧॥ ਰਹਾਉ ॥ ਗਉੜੀ ਚੇਤੀ ਮਹਲਾ ੧
॥ ਅਵਰਿ ਪੰਚ ਹਮ ਏਕ ਜਨਾ ਕਿਉ ਰਾਖਉ ਘਰ
ਬਾਰੁ ਮਨਾ ॥ ਮਾਰਹਿ ਲੂਟਹਿ ਨੀਤ ਨੀਤ ਕਿਸੁ ਆਗੈ
ਕਰੀ ਪੁਕਾਰ ਜਨਾ ॥੧॥ ਸ੍ਰੀ ਰਾਮ ਨਾਮਾ ਉਚਰੁ ਮਨਾ
॥ ਆਗੈ ਜਮ ਦਲੁ ਬਿਖਮੁ ਘਨਾ ॥੧॥ ਰਹਾਉ ॥
ਉਸਾਰਿ ਮੜੋਲੀ ਰਾਖੈ ਦੁਆਰਾ ਭੀਤਰਿ ਬੈਠੀ ਸਾ ਧਨਾ ॥
ਅੰਮ੍ਰਿਤ ਕੇਲ ਕਰੇ ਨਿਤ ਕਾਮਣਿ ਅਵਰਿ ਲੁਟੇਨਿ ਸੁ ਪੰਚ
ਜਨਾ ॥੨॥ ਢਾਹਿ ਮੜੋਲੀ ਲੂਟਿਆ ਦੇਹੁਰਾ ਸਾ ਧਨ ਪਕੜੀ
ਏਕ ਜਨਾ ॥ ਜਮ ਡੰਡਾ ਗਲਿ ਸੰਗਲੁ ਪੜਿਆ ਭਾਗਿ
ਗਏ ਸੇ ਪੰਚ ਜਨਾ ॥੩॥ ਕਾਮਣਿ ਲੋੜੈ ਸੁਇਨਾ ਰੁਪਾ
ਮਿਤ੍ਰ ਲੁੜੇਨਿ ਸੁ ਖਾਧਾਤਾ ॥ ਨਾਨਕ ਪਾਪ ਕਰੇ ਤਿਨ
ਕਾਰਣਿ ਜਾਸੀ ਜਮਪੁਰਿ ਬਾਧਾਤਾ ॥੪॥੨॥੧੪॥